ਭਾਰਤ ਸ਼ਾਸਿਤ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ ਸਰਕਾਰ ਦੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤਿੱਖੀ ਆਲੋਚਨਾ ਕੀਤੀ ਹੈ। ਪਾਕਿਸਤਾਨ ਦੀ ਸੰਸਦ ਵਿੱਚ ਆਪਣੇ ਭਾਸ਼ਣ ਦੌਰਾਨ ਉਨ੍ਹਾਂ ਕਿਹਾ ਕਿ ਭਾਰਤ ਨੇ ਕੌਮਾਂਤੀਰ ਕਾਨੂੰਨਾਂ ਦੀਆਂ ਧੱਜੀਆਂ ਉਡਾਆਈਆਂ ਹਨ। ਇਮਰਾਨ ਖ਼ਾਨ ਨੇ ਕਿਹਾ, ''ਭਾਰਤ ਦੇ ਇਸ ਕਦਮ ਨੂੰ ਅਸੀਂ ਦੁਨੀਆਂ ਦੇ ਹਰ ਮੰਚ ਜਿਵੇਂ ਕਿ ਸੰਯੁਕਤ ਰਾਸ਼ਟਰ ਸਕਿਊਰਿਟੀ ਕਾਊਂਸਿਲ ਵਿੱਚ ਗੱਲ ਚੁੱਕਾਂਗੇ। ਕਸ਼ਮੀਰੀਆਂ ਦੇ ਨਾਲ ਪਾਕਿਸਤਾਨ ਹੀ ਨਹੀਂ ਸਗੋਂ ਸਾਰੀ ਦੁਨੀਆਂ ਦੇ ਮੁਸਲਮਾਨਾਂ ਦੀ ਆਵਾਜ਼ ਹੈ।''ਇਮਰਾਨ ਖ਼ਾਨ ਨੇ ਭਾਰਤ ਦੀ ਭਾਜਪਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਗੱਲ ਇੰਨੀ ਅੱਗੇ ਚਲੀ ਜਾਵੇਗੀ ਕਿ ਸਾਰਿਆਂ ਨੂੰ ਨੁਕਸਾਨ ਹੋਵੇਗਾ ਅਤੇ ਨਤੀਜੇ ਗੰਭੀਰ ਹੋਣਗੇ।
Subscribe to our YouTube channel:
For more stories, visit:
FACEBOOK:
INSTAGRAM:
TWITTER:
0 Comments